Elleen News

Hot News

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨੌਜਵਾਨ ਦੇ ਕਤਲ ਦਾ ਮਾਮਲਾ ਸੁਲਝਾ ਲਿਆ

ਜਲੰਧਰ, 16 ਅਪ੍ਰੈਲ: ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਐਤਵਾਰ ਨੂੰ ਕਤਲ ਹੋਏ ਨੌਜਵਾਨ ਦੇ ਕਤਲ ਦੇ ਮਾਮਲੇ ਨੂੰ ਸੁਲਝਾ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਵਿਸ਼ਾਲ ਉਰਫ ਮੋਨੀ ਜੰਬਾ ਪੁੱਤਰ ਸਤਪਾਲ ਵਾਸੀ ਡਬਲਯੂ.ਐੱਸ.-408 ਸਤਰਾਨ ਮੁਹੱਲਾ, ਬਸਤੀ ਸ਼ੇਖ ਜਲੰਧਰ ਨੇ ਸ਼ਿਕਾਇਤ ਦਿੱਤੀ ਸੀ ਕਿ 14 ਅਪ੍ਰੈਲ 2024 ਨੂੰ ਰਾਤ 9.15 ਵਜੇ ਉਸਦੇ ਭਰਾ ਅੰਕਿਤ ਜੰਬਾ ਅਤੇ ਉਸ ਦੀ ਪਤਨੀ ਮਨੀਸ਼ਾ ਭਾਰਗੋ ਕੈਂਪ ਜਲੰਧਰ ਤੋਂ ਦਵਾਈ ਲੈਣ ਗਈ ਸੀ। ਉਨ੍ਹਾਂ ਦੱਸਿਆ ਕਿ ਜਦੋਂ ਇਹ ਪਤੀ-ਪਤਨੀ ਮੁਹੱਲਾ ਚਾਈ ਆਮ ‘ਚ ਮੱਲੀ ਦੀ ਰਿਹਾਇਸ਼ ਨੇੜੇ ਪੁੱਜੇ ਤਾਂ ਦਲਜੀਤ ਨੇ ਆਪਣੇ ਭਰਾ, ਪਿਤਾ, ਅਜੈ ਕੁਮਾਰ (ਜਿਸ ਨੂੰ ਬਾਬਾ ਵਜੋਂ ਵੀ ਜਾਣਿਆ ਜਾਂਦਾ ਹੈ), ਅਮਿਤ ਕੁਮਾਰ, ਕਰਨ ਮੱਲੀ, ਕਰਨ ਮੱਲੀ ਦੀ ਪਤਨੀ ਅਤੇ ਕਈ ਅਣਪਛਾਤੇ ਵਿਅਕਤੀਆਂ ਨਾਲ ਮਿਲ ਕੇ ਹਮਲਾ ਕਰ ਦਿੱਤਾ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਉਨ੍ਹਾਂ ਨੇ ਅੰਕਿਤ ਜੰਬਾ ਤੇ ਵਾਰ ਕਰ ਦਿੱਤਾ, ਜਿਸ ਨੂੰ ਉਸ ਦੇ ਪਰਿਵਾਰ ਵਾਲਿਆਂ ਨੇ ਤੁਰੰਤ ਹਸਪਤਾਲ ਪਹੁੰਚਾਇਆ ਪਰ ਰਸਤੇ ਵਿੱਚ ਹੀ ਉਸ ਨੇ ਦਮ ਤੋੜ ਦਿੱਤਾ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਦੇ ਸਿੱਟੇ ਵਜੋਂ 55 ਮਿਤੀ 15-04-2024 ਨੂੰ 302,341,324,506,148,149 ਆਈਪੀਸੀ ਥਾਣਾ ਡਿਵੀਜ਼ਨ 5 ਜਲੰਧਰ ਵਿਖੇ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਦੋਵਾਂ ਪਰਿਵਾਰਾਂ ਦੀ ਆਪਸ ਵਿੱਚ ਲੰਮੇ ਸਮੇਂ ਤੋਂ ਰੰਜਿਸ਼ ਚੱਲ ਰਹੀ ਸੀ ਅਤੇ ਮ੍ਰਿਤਕ ਅੰਕਿਤ ਜੰਬਾ ਅਤੇ ਉਸਦੇ ਪਰਿਵਾਰ ਦੇ ਖ਼ਿਲਾਫ਼ ਥਾਣਾ ਡਿਵੀਜ਼ਨ ਨੰਬਰ 04 ਵਿਖੇ ਐਫ.ਆਈ.ਆਰ. 32 ਮਿਤੀ 23-04-2021 ਅ/ਧ 307,323,324,148,149,506 ਆਈ.ਪੀ.ਸੀ.) ਦਰਜ ਕੀਤਾ ਗਿਆ ਸੀ ਅਤੇ ਉਹ ਹਾਲ ਹੀ ਵਿੱਚ ਜੇਲ੍ਹ ਤੋਂ ਰਿਹਾਅ ਹੋਏ ਹਨ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਦੁਸ਼ਮਣੀ ਦਾ ਇਹ ਇਤਿਹਾਸ ਆਖਰਕਾਰ ਅੰਕਿਤ ਜੰਬਾ ਦੀ ਹੱਤਿਆ ਦਾ ਕਾਰਨ ਬਣਿਆ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਤਿੰਨ ਮੁਲਜ਼ਮਾਂ ਦੀ ਪਛਾਣ ਜਸਕਰਨ ਸਿੰਘ ਮੱਲੀ ਪੁੱਤਰ ਗੁਰਬਖਸ਼ ਸਿੰਘ ਵਾਸੀ ਡਬਲਯੂ ਕਿਊ-225 ਮੁਹੱਲਾ ਚਾਈ ਆਮ ਬਸਤੀ ਸ਼ੇਖ ਜਲੰਧਰ, ਦਲਜੀਤ ਸਿੰਘ ਉਰਫ਼ ਸੋਨੂੰ ਪੁੱਤਰ ਬਲਵਿੰਦਰ ਸਿੰਘ ਵਾਸੀ ਡਬਲਯੂ.ਕਿਊ-227 ਮੁਹੱਲਾ ਚਾਈ ਆਮ ਬਸਤੀ ਸ਼ੇਖ ਜਲੰਧਰ ਅਤੇ ਕੁਲਵਿੰਦਰ ਕੌਰ ਪੁੱਤਰੀ ਬਲਵਿੰਦਰ ਸਿੰਘ ਵਾਸੀ ਡਬਲਿਊ ਕਿਊ-227 ਮੁਹੱਲਾ ਚਾਈ ਆਮ ਬਸਤੀ ਸ਼ੇਖ ਜਲੰਧਰ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

Translate »