* ਸ਼੍ਰੀ ਸਵਪਨ ਸ਼ਰਮਾ ਆਈ.ਪੀ.ਐਸ., ਪੁਲਿਸ ਕਮਿਸ਼ਨਰ ਜਲੰਧਰ ਦੀ ਅਗਵਾਈ ਹੇਠ ਅਤੇ ਸ. ਸੁਖਵਿੰਦਰ ਸਿੰਘ ਪੀ.ਪੀ.ਐਸ., ਏ.ਡੀ.ਸੀ.ਪੀ ਹੈੱਡ ਕੁਆਟਰ ਕਮ ਡੀ.ਸੀ.ਪੀ.ਓ. ਕਮਿਸ਼ਨਰੇਟ ਜਲੰਧਰ ਦੀ ਨਿਗਰਾਨੀ ਹੇਠ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਪੁਲਿਸ ਲਾਈਨਜ਼ ਵਿਖੇ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ
* ਮੀਟਿੰਗ ਵਿੱਚ ਸਾਂਝ ਕੇਂਦਰ ਜਲੰਧਰ ਦੇ ਇੰਚਾਰਜ ਅਤੇ ਸਾਂਝ ਕਮੇਟੀ ਦੇ ਨਵੇਂ ਮੈਂਬਰਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ, ਜ਼ਿਲ੍ਹਾ ਸਿਹਤ ਅਫ਼ਸਰ, ਜ਼ਿਲ੍ਹਾ ਸਿੱਖਿਆ ਅਫ਼ਸਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਜ਼ਿਲ੍ਹਾ ਰੈੱਡ ਕਰਾਸ ਅਫ਼ਸਰ ਆਦਿ ਸਮੇਤ 30 ਨਿੱਜੀ ਕਮੇਟੀ ਮੈਂਬਰਾਂ ਨੇ ਸ਼ਮੂਲੀਅਤ ਕੀਤੀ।
* ਮੀਟਿੰਗ ਦਾ ਮੁੱਖ ਫੋਕਸ ਨਵ-ਨਿਯੁਕਤ ਸਾਂਝ ਕਮੇਟੀ ਦੀ ਰਸਮੀ ਜਾਣ-ਪਛਾਣ ਕਰਨਾ ਅਤੇ ਸਾਰੇ ਹਾਜ਼ਰੀਨ ਨੂੰ ਇਸ ਦੀਆਂ ਕਾਰਜ ਪ੍ਰਣਾਲੀਆਂ ਅਤੇ ਉਦੇਸ਼ਾਂ ਬਾਰੇ ਦੱਸਣਾ ਸੀ।
* ਇਸ ਤੋਂ ਬਾਅਦ, ਜਨਤਾ ਨੂੰ ਵਧੀਆ ਸੇਵਾਵਾਂ ਪ੍ਰਦਾਨ ਕਰਨ ਅਤੇ ਲੰਬਿਤ ਕੰਮਾਂ ਨੂੰ ਸੁਚਾਰੂ ਬਣਾਉਣ ਲਈ ਸਾਂਝ ਦੇ ਪੁਲਿਸ ਕਰਮਚਾਰੀਆਂ ਨਾਲ ਇੱਕ ਸੈਸ਼ਨ ਆਯੋਜਿਤ ਕੀਤਾ ਗਿਆ।